ਸ਼ੇਖ ਹਸੀਨਾ ਦਾ ਬਿਆਨ: "ਦੇਸ਼ ਤੋਂ ਦੂਰ ਹਾਂ, ਪਰ ਲੋਕਾਂ ਨਾਲ ਰਿਸ਼ਤਾ ਅੱਜ ਵੀ ਕਾਇਮ ਹੈ"

ਨਵੀਂ ਦਿੱਲੀ, : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇੱਕ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਹਾਲਾਤਾਂ ਕਾਰਨ ਉਨ੍ਹਾਂ ਨੂੰ ਆਪਣੇ ਦੇਸ਼ ਤੋਂ ਦੂਰ ਰਹਿਣਾ ਪਿਆ, ਪਰ ਉਨ੍ਹਾਂ ਦਾ ਆਪਣੇ ਦੇਸ਼ ਅਤੇ ਲੋਕਾਂ ਨਾਲ ਨਾਤਾ ਕਦੇ ਨਹੀਂ ਟੁੱਟਿਆ।

ਆਪਣੇ ਸੰਬੋਧਨ ਵਿੱਚ ਹਸੀਨਾ ਨੇ 2024 ਦੌਰਾਨ ਬੰਗਲਾਦੇਸ਼ ਵਿੱਚ ਹੋਏ ਪ੍ਰਦਰਸ਼ਨਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਹ ਸਿਰਫ਼ ਵਿਦਿਆਰਥੀਆਂ ਦਾ ਸ਼ਾਂਤੀਪੂਰਨ ਅੰਦੋਲਨ ਨਹੀਂ ਸੀ। ਉਨ੍ਹਾਂ ਦੇ ਅਨੁਸਾਰ ਕੁਝ ਸੰਗਠਿਤ ਤਾਕਤਾਂ ਨੇ ਇਨ੍ਹਾਂ ਘਟਨਾਵਾਂ ਨੂੰ ਹਿੰਸਕ ਰੂਪ ਦੇਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਦੇਸ਼ ਦੀ ਸਥਿਤੀ ਪ੍ਰਭਾਵਿਤ ਹੋਈ।

ਹਸੀਨਾ ਨੇ ਇਹ ਵੀ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਉਸ ਬੰਗਲਾਦੇਸ਼ ਦੀ ਤਸਵੀਰ ਨਾਲ ਮੇਲ ਨਹੀਂ ਖਾਂਦੇ, ਜਿਸ ਦੇ ਨਿਰਮਾਣ ਲਈ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਨੇ ਕੰਮ ਕੀਤਾ ਸੀ।

ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਵੇਂ ਦੇਸ਼ ਤੋਂ ਬਾਹਰ ਹਨ, ਪਰ ਬੰਗਲਾਦੇਸ਼ ਦੇ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਭਵਿੱਖ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਣਗੇ।