16 ਅਗਸਤ ਤੋਂ ਮੁੜ ਸ਼ੁਰੂ ਹੋਣਗੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ‘ਪੰਜਾਬ ਬਚਾਓ’ ਰੈਲੀਆਂ

ਮੁਕਤਸਰ: ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 16 ਅਗਸਤ ਤੋਂ &lsquoਪੰਜਾਬ ਬਚਾਓ&rsquo ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੁਹਿੰਮ ਦੀ ਪਹਿਲੀ ਰੈਲੀ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਵਿੱਚ ਕਰਵਾਈ ਜਾਵੇਗੀ, ਜਿਸ ਰਾਹੀਂ ਪਾਰਟੀ ਸੂਬੇ ਭਰ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਵਿੱਚ ਹੈ।

ਪਾਰਟੀ ਦੀ ਯੋਜਨਾ ਅਨੁਸਾਰ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 20 ਤੋਂ ਵੱਧ ਜਨ ਰੈਲੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ-ਨਾਲ ਇਸਰੂ, ਲੌਂਗੋਵਾਲ ਅਤੇ ਬਾਬਾ ਬਕਾਲਾ ਵਿਖੇ ਤਿੰਨ ਵੱਡੀਆਂ ਸਿਆਸੀ ਕਾਨਫਰੰਸਾਂ ਵੀ ਆਯੋਜਿਤ ਕੀਤੀਆਂ ਜਾਣਗੀਆਂ।

ਅਕਾਲੀ ਦਲ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ 15 ਅਗਸਤ ਨੂੰ ਇਸਰੂ ਵਿਖੇ ਵਿਸ਼ੇਸ਼ ਕਾਨਫਰੰਸ ਹੋਵੇਗੀ, ਜਿਸ ਤੋਂ ਅਗਲੇ ਦਿਨ 16 ਅਗਸਤ ਨੂੰ ਗੁਰੂਹਰਸਹਾਏ ਤੋਂ &lsquoਪੰਜਾਬ ਬਚਾਓ&rsquo ਰੈਲੀਆਂ ਦੇ ਦੂਜੇ ਪੜਾਅ ਦਾ ਰਸਮੀ ਆਗਾਜ਼ ਕੀਤਾ ਜਾਵੇਗਾ।

ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਰੈਲੀਆਂ ਅਤੇ ਕਾਨਫਰੰਸਾਂ ਰਾਹੀਂ ਸੂਬੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ ਅਤੇ ਵਿਆਪਕ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ।