🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਐਡਮਿੰਟਨ ’ਚ ਲੁੱਟ ਰੋਕਣ ਦੀ ਕੋਸ਼ਿਸ਼ ਕਰਦੇ ਪੰਜਾਬੀ ਕਾਰੋਬਾਰੀ ਦੀ ਮੌਤ, 22 ਸਾਲਾ ਨੌਜਵਾਨ ਗ੍ਰਿਫ਼ਤਾਰ

📅 Published: 08 Aug 2026 09:17 am • 👁️ Views: 59
ਐਡਮਿੰਟਨ ’ਚ ਲੁੱਟ ਰੋਕਣ ਦੀ ਕੋਸ਼ਿਸ਼ ਕਰਦੇ ਪੰਜਾਬੀ ਕਾਰੋਬਾਰੀ ਦੀ ਮੌਤ, 22 ਸਾਲਾ ਨੌਜਵਾਨ ਗ੍ਰਿਫ਼ਤਾਰ
ਐਡਮਿੰਟਨ: ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਇੱਕ ਪੰਜਾਬੀ ਕਾਰੋਬਾਰੀ ਦੀ ਉਸ ਸਮੇਂ ਜਾਨ ਚਲੀ ਗਈ ਜਦੋਂ ਉਹ ਆਪਣੇ ਸਟੋਰ ਵਿੱਚ ਹੋ ਰਹੀ ਲੁੱਟ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ 48 ਸਾਲਾ ਸੁਖਜੀਤ ਰੰਧਾਵਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਸੋਗ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ 112 ਐਵਿਨਿਊ ਅਤੇ 82 ਸਟਰੀਟ ਨੇੜੇ ਸਥਿਤ ਇੱਕ ਸਟ੍ਰਿਪ ਮਾਲ ਵਿੱਚ ਵਾਪਰੀ। ਸੁਖਜੀਤ ਰੰਧਾਵਾ ਆਪਣੇ ਕਾਰੋਬਾਰੀ ਅਦਾਰੇ ਵਿੱਚ ਮੌਜੂਦ ਸਨ। ਇਸ ਦੌਰਾਨ ਇੱਕ ਵਿਅਕਤੀ ਸਟੋਰ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਲੈ ਕੇ ਬਿਨਾਂ ਭੁਗਤਾਨ ਕੀਤੇ ਬਾਹਰ ਜਾਣ ਦੀ ਕੋਸ਼ਿਸ਼ ਕਰਨ ਲੱਗਾ।

ਰਿਪੋਰਟ ਅਨੁਸਾਰ ਰੰਧਾਵਾ ਨੇ ਲੁਟੇਰੇ ਨੂੰ ਰੋਕਣ ਲਈ ਸਟੋਰ ਦਾ ਦਰਵਾਜ਼ਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਉਨ੍ਹਾਂ &rsquoਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪੋਸਟਮਾਰਟਮ ਤੋਂ ਬਾਅਦ ਪੁਲੀਸ ਨੇ ਮਾਮਲੇ ਨੂੰ ਕਤਲ ਵਜੋਂ ਦਰਜ ਕੀਤਾ ਹੈ। ਐਡਮਿੰਟਨ ਪੁਲੀਸ ਨੇ 22 ਸਾਲਾ ਨਿਕੋਲਸ ਬਟਲਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ &rsquoਤੇ ਦੂਜੇ ਦਰਜੇ ਦੀ ਹੱਤਿਆ ਦਾ ਦੋਸ਼ ਲਾਇਆ ਗਿਆ ਹੈ। ਪੁਲੀਸ ਮੁਤਾਬਕ ਇਸ ਮਾਮਲੇ ਵਿੱਚ ਫਿਲਹਾਲ ਕਿਸੇ ਹੋਰ ਸ਼ੱਕੀ ਦੀ ਭਾਲ ਨਹੀਂ ਕੀਤੀ ਜਾ ਰਹੀ।

ਘਟਨਾ ਤੋਂ ਬਾਅਦ ਸਥਾਨਕ ਕਾਰੋਬਾਰੀਆਂ ਨੇ ਛੋਟੇ ਕਾਰੋਬਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਹੈ। ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਚੋਰੀ ਅਤੇ ਹਿੰਸਕ ਘਟਨਾਵਾਂ ਕਾਰਨ ਕਾਰੋਬਾਰੀ ਡਰ ਦੇ ਮਾਹੌਲ ਵਿੱਚ ਕੰਮ ਕਰਨ ਲਈ ਮਜਬੂਰ ਹਨ।

ਇਸ ਘਟਨਾ ਨੇ ਇੱਕ ਵਾਰ ਫਿਰ ਕੈਨੇਡਾ ਵਿੱਚ ਛੋਟੇ ਕਾਰੋਬਾਰੀਆਂ ਦੀ ਸੁਰੱਖਿਆ ਅਤੇ ਵਧ ਰਹੀਆਂ ਹਿੰਸਕ ਵਾਰਦਾਤਾਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।