🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਕੌਮੀ ਇਨਸਾਫ਼ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਚਿੱਠੀ ਦਾ ਸਵਾਗਤ

📅 Published: 09 Aug 2026 08:33 am • 👁️ Views: 47
ਕੌਮੀ ਇਨਸਾਫ਼ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਚਿੱਠੀ ਦਾ ਸਵਾਗਤ
ਪ੍ਰਿਤਪਾਲ ਸਿੰਘ, , ਸ਼ਾਹਕੋਟ: ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਡਟੇ ‘ਕੌਮੀ ਇਨਸਾਫ਼ ਮੋਰਚਾ’ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਜਪਾਲ ਨੂੰ ਲਿਖੇ ਪੱਤਰ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਉਨ੍ਹਾਂ ਸਿਰਫ਼ 10 ਦਿਨਾਂ ਦੀ ਪੈਰੋਲ ਦੀ ਮੰਗ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਮਿਆਦ ਨੂੰ ਵਧਾਉਣ ਦੀ ਮੰਗ ਕੀਤੀ ਹੈ। ਗੱਲਬਾਤ ਕਰਦਿਆਂ ਭਾਈ ਪਾਲ ਸਿੰਘ

10 ਦਿਨਾਂ ਦੀ ਪੈਰੋਲ ਘੱਟ, ਵਧਾਈ ਜਾਵੇ ਮਿਆਦ : ਭਾਈ ਪਾਲ ਸਿੰਘ

ਪ੍ਰਿਤਪਾਲ ਸਿੰਘ,  , ਸ਼ਾਹਕੋਟ: ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ &rsquoਤੇ ਡਟੇ &lsquoਕੌਮੀ ਇਨਸਾਫ਼ ਮੋਰਚਾ&rsquo ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਜਪਾਲ ਨੂੰ ਲਿਖੇ ਪੱਤਰ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਉਨ੍ਹਾਂ ਸਿਰਫ਼ 10 ਦਿਨਾਂ ਦੀ ਪੈਰੋਲ ਦੀ ਮੰਗ &rsquoਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਮਿਆਦ ਨੂੰ ਵਧਾਉਣ ਦੀ ਮੰਗ ਕੀਤੀ ਹੈ।
ਗੱਲਬਾਤ ਕਰਦਿਆਂ ਭਾਈ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੀ ਚਿੱਠੀ ਇੱਕ ਸਕਾਰਾਤਮਕ ਕਦਮ ਹੈ, ਪਰ ਲੰਮੇ ਸਮੇਂ ਤੋਂ ਜੇਲ੍ਹ 'ਚ ਬੰਦ ਭਾਈ ਹਵਾਰਾ ਲਈ ਸਿਰਫ਼ 10 ਦਿਨਾਂ ਦੀ ਪੈਰੋਲ ਮੰਗਣਾ ਨਾ-ਕਾਫ਼ੀ ਹੈ। ਉਨ੍ਹਾਂ ਮੰਗ ਕੀਤੀ ਕਿ ਭਾਈ ਹਵਾਰਾ ਦੀ ਮਾਤਾ ਦੀ ਗੰਭੀਰ ਸਿਹਤ ਨੂੰ ਦੇਖਦਿਆਂ ਪੈਰੋਲ ਦਾ ਸਮਾਂ ਵਧਾਇਆ ਜਾਵੇ ਤਾਂ ਜੋ ਉਹ ਆਪਣੀ ਬਿਰਧ ਅਤੇ ਬਿਮਾਰ ਮਾਂ ਦੀ ਚੰਗੀ ਤਰ੍ਹਾਂ ਸੰਭਾਲ ਕਰ ਸਕਣ। ਇਸ ਦੇ ਨਾਲ ਹੀ ਬਾਕੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਵੀ ਸਰਕਾਰ ਨੂੰ ਸਕਾਰਾਤਮਕ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ ਤਾਂ ਜੋ ਉਹ ਵੀ ਜੇਲ੍ਹ &lsquoਚੋਂ ਜਲਦ ਰਿਹਾਅ ਹੋਣ। ਭਾਈ ਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਬਾਹਰ ਆਉਣ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਕੋਈ ਫ਼ਰਕ ਨਹੀਂ ਪਵੇਗਾ। ਭਾਈ ਹਵਾਰਾ ਦੀ ਰਿਹਾਈ ਅਤੇ ਪੈਰੋਲ ਦੇ ਸਮਰਥਨ ਵਿਚ ਪੰਜਾਬ ਦੇ ਸੈਂਕੜੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਹਿਲਾਂ ਹੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ, ਜੋ ਇਸ ਗੱਲ ਦਾ ਸਬੂਤ ਹਨ ਕਿ ਆਮ ਜਨਤਾ ਵੀ ਉਨ੍ਹਾਂ ਦੀ ਰਿਹਾਈ ਦੇ ਪੱਖ ਵਿੱਚ ਹੈ। ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਸਮਝਦੇ ਹੋਏ ਪੈਰੋਲ ਨਾਲ ਸਬੰਧਤ ਸਾਰੀਆਂ ਕਾਨੂੰਨੀ ਕਾਰਵਾਈਆਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਅਤੇ ਪ੍ਰਸ਼ਾਸਨਿਕ ਦੇਰੀ ਤੋਂ ਬਿਨਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਰਧ ਮਾਤਾ ਨਾਲ ਮਿਲਾਉਣ ਦਾ ਪ੍ਰਬੰਧ ਕੀਤਾ ਜਾਵੇ।