🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

2027 ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਦਾ ਪਹਿਲਾ ਉਮੀਦਵਾਰ ਐਲਾਨਿਆ

📅 Published: 10 Aug 2026 09:13 am • 👁️ Views: 46
2027 ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਦਾ ਪਹਿਲਾ ਉਮੀਦਵਾਰ ਐਲਾਨਿਆ
ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਸਤਵੰਤ ਸਿੰਘ ਨੂੰ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਸਤਵੰਤ ਸਿੰਘ, ਇੰਦਰਾ ਗਾਂਧੀ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਪਾਏ ਗਏ ਕੇਹਰ ਸਿੰਘ ਦੇ ਪੁੱਤਰ ਹਨ। ਉਮੀਦਵਾਰ ਦੇ ਨਾਮ ਦਾ ਐਲਾਨ ਅੰਮ੍ਰਿਤਸਰ ਤੋਂ ਸੰਸਦ ਮੈਂ

ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਅਕਾਲੀ ਦਲ &lsquoਵਾਰਿਸ ਪੰਜਾਬ ਦੇ&rsquo ਨੇ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਸਤਵੰਤ ਸਿੰਘ ਨੂੰ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਸਤਵੰਤ ਸਿੰਘ, ਇੰਦਰਾ ਗਾਂਧੀ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਪਾਏ ਗਏ ਕੇਹਰ ਸਿੰਘ ਦੇ ਪੁੱਤਰ ਹਨ।

ਉਮੀਦਵਾਰ ਦੇ ਨਾਮ ਦਾ ਐਲਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਸਨ।

ਪਾਰਟੀ ਆਗੂਆਂ ਮੁਤਾਬਕ ਉਮੀਦਵਾਰ ਦੀ ਚੋਣ ਪਿੱਛੇ ਮੁੱਖ ਮਕਸਦ ਉਨ੍ਹਾਂ ਪਰਿਵਾਰਾਂ ਨੂੰ ਸਿਆਸੀ ਮੰਚ &rsquoਤੇ ਮੌਕਾ ਦੇਣਾ ਹੈ, ਜਿਨ੍ਹਾਂ ਨੇ ਪੰਥ ਅਤੇ ਸਿੱਖ ਕੌਮ ਨਾਲ ਜੁੜੇ ਸੰਘਰਸ਼ਾਂ ਵਿੱਚ ਕੁਰਬਾਨੀਆਂ ਦਿੱਤੀਆਂ ਹਨ।

ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦੀ ਰਾਜਨੀਤੀ ਦਾ ਉਦੇਸ਼ ਸਿਰਫ਼ ਸੱਤਾ ਹਾਸਲ ਕਰਨਾ ਨਹੀਂ ਹੈ। ਉਨ੍ਹਾਂ ਅਨੁਸਾਰ ਪਾਰਟੀ ਪੰਜਾਬ ਦੇ ਹੱਕਾਂ, ਪੰਥਕ ਮੁੱਦਿਆਂ ਅਤੇ ਕੁਰਬਾਨੀ ਦੇਣ ਵਾਲੇ ਪਰਿਵਾਰਾਂ ਨੂੰ ਬਣਦਾ ਸਨਮਾਨ ਤੇ ਰਾਜਨੀਤਿਕ ਪ੍ਰਤੀਨਿਧਤਾ ਦੇਣ ਨੂੰ ਆਪਣੀ ਨੀਤੀ ਦਾ ਅਹਿਮ ਹਿੱਸਾ ਮੰਨਦੀ ਹੈ।

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ ਪੰਜਾਬ ਦੀ ਸਿਆਸਤ ਵਿੱਚ ਉਸ ਦੀ ਚੋਣ ਰਣਨੀਤੀ ਦੀ ਸ਼ੁਰੂਆਤੀ ਝਲਕ ਵਜੋਂ ਦੇਖਿਆ ਜਾ ਰਿਹਾ ਹੈ।