🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਰਿਸ਼ਵਤ ਮਾਮਲੇ ’ਚ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

📅 Published: 10 Aug 2026 09:21 am • 👁️ Views: 46
ਰਿਸ਼ਵਤ ਮਾਮਲੇ ’ਚ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਭੁੱਲਰ ਖ਼ਿਲਾਫ਼ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸੀ.ਬੀ.ਆਈ. ਵੱਲੋਂ ਦਰਜ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਭੁੱਲਰ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਸਨ। ਸੁਣਵਾਈ ਪੂਰੀ ਹੋਣ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਭੁੱਲਰ ਖ਼ਿਲਾਫ਼ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸੀ.ਬੀ.ਆਈ. ਵੱਲੋਂ ਦਰਜ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਇਸ ਮਾਮਲੇ ਵਿੱਚ ਭੁੱਲਰ ਵੱਲੋਂ ਦਾਇਰ ਜ਼ਮਾਨਤ ਅਰਜ਼ੀ &rsquoਤੇ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਸਨ। ਸੁਣਵਾਈ ਪੂਰੀ ਹੋਣ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਹੁਣ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਅਤੇ ਭੁੱਲਰ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਫ਼ੈਸਲੇ ਨਾਲ ਮੁਅੱਤਲ ਡੀ.ਆਈ.ਜੀ. ਨੂੰ ਫਿਲਹਾਲ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ।

ਭੁੱਲਰ ਖ਼ਿਲਾਫ਼ ਸੀ.ਬੀ.ਆਈ. ਵੱਲੋਂ ਦਰਜ ਕੇਸ ਵਿੱਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਗੰਭੀਰ ਦੋਸ਼ ਹਨ। ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਹੁਣ ਜਾਂਚ ਅਤੇ ਅਦਾਲਤੀ ਪ੍ਰਕਿਰਿਆ ਦੇ ਅਨੁਸਾਰ ਅੱਗੇ ਵਧੇਗੀ।