🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਅਕਾਲੀ ਦਲ ਵਾਰਸ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ, ਪਾਰਲੀਮੈਂਟਰੀ ਬੋਰਡ ਲਈ ਮੰਗੀ ਗੁਰੂ ਦੀ ਬਖ਼ਸ਼ਿਸ਼

📅 Published: 11 Aug 2026 05:47 am • 👁️ Views: 32
ਅਕਾਲੀ ਦਲ ਵਾਰਸ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ, ਪਾਰਲੀਮੈਂਟਰੀ ਬੋਰਡ ਲਈ ਮੰਗੀ ਗੁਰੂ ਦੀ ਬਖ਼ਸ਼ਿਸ਼
ਅੰਮ੍ਰਿਤਸਰ: ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਆਉਣ ਵਾਲੇ ਕਾਰਜਾਂ ਲਈ ਅਰਦਾਸ ਕੀਤੀ ਗਈ।

ਅੰਮ੍ਰਿਤਸਰ: ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਆਉਣ ਵਾਲੇ ਕਾਰਜਾਂ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਕਿਸੇ ਵੀ ਨਵੇਂ ਕਾਰਜ ਜਾਂ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਨਾ ਪਾਰਟੀ ਦੀ ਰਵਾਇਤ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਨੂੰ ਟਿਕਟਾਂ ਦੇਣ ਵਾਸਤੇ ਪਾਰਟੀ ਵੱਲੋਂ ਪਾਰਲੀਮੈਂਟਰੀ ਬੋਰਡ ਦਾ ਗਠਨ ਕੀਤਾ ਗਿਆ ਹੈ। ਬੋਰਡ ਦੇ ਮੈਂਬਰਾਂ ਅਤੇ ਪਾਰਟੀ ਦੀ ਸਮੁੱਚੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ।

ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਰਦਾਸ ਰਾਹੀਂ ਗੁਰੂ ਸਾਹਿਬ ਤੋਂ ਬੋਰਡ ਨੂੰ ਨਿਰਪੱਖ, ਨਿਡਰ ਅਤੇ ਇਮਾਨਦਾਰੀ ਨਾਲ ਫ਼ੈਸਲੇ ਲੈਣ ਦੀ ਸਮਰੱਥਾ ਦੇਣ ਦੀ ਬੇਨਤੀ ਕੀਤੀ ਗਈ ਹੈ, ਤਾਂ ਜੋ ਪੰਜਾਬ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਹੀ ਫ਼ੈਸਲੇ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮਾਜਿਕ ਅਤੇ ਹੋਰ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਇਕਜੁੱਟਤਾ, ਆਪਸੀ ਸਾਂਝ ਅਤੇ ਪਿਆਰ ਨਾਲ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਆਸ ਜਤਾਈ ਕਿ ਗੁਰੂ ਸਾਹਿਬ ਅੱਗੇ ਵੀ ਪਾਰਟੀ ਨੂੰ ਸਹੀ ਦਿਸ਼ਾ ਦਿਖਾਉਂਦੇ ਰਹਿਣਗੇ ਅਤੇ ਪੰਜਾਬ ਤੇ ਕੌਮ ਦੀ ਭਲਾਈ ਲਈ ਕੰਮ ਕਰਨ ਦੀ ਤਾਕਤ ਬਖ਼ਸ਼ਣਗੇ।