🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਗੁਰਬਾਣੀ ਪ੍ਰਸਾਰਨ ਲਈ SGPC ਦੀ ਮਨਜ਼ੂਰੀ ਲਾਜ਼ਮੀ, ਮਨਮਾਨੇ ਢੰਗ ਨਾਲ ਪ੍ਰਸਾਰਨ ਨਹੀਂ ਹੋ ਸਕਦਾ: ਜਥੇਦਾਰ ਗੜਗੱਜ

📅 Published: 11 Aug 2026 05:48 am • 👁️ Views: 33
ਗੁਰਬਾਣੀ ਪ੍ਰਸਾਰਨ ਲਈ SGPC ਦੀ ਮਨਜ਼ੂਰੀ ਲਾਜ਼ਮੀ, ਮਨਮਾਨੇ ਢੰਗ ਨਾਲ ਪ੍ਰਸਾਰਨ ਨਹੀਂ ਹੋ ਸਕਦਾ: ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਨਾਲ ਜੁੜੇ ਪ੍ਰਬੰਧ ਅਤੇ ਇਸ ਸਬੰਧੀ ਫੈਸਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ।

ਅੰਮ੍ਰਿਤਸਰ, - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਨਾਲ ਜੁੜੇ ਪ੍ਰਬੰਧ ਅਤੇ ਇਸ ਸਬੰਧੀ ਫੈਸਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਬਾਣੀ ਸਮੁੱਚੀ ਮਨੁੱਖਤਾ ਲਈ ਸਾਂਝੀ ਹੈ, ਪਰ ਸ੍ਰੀ ਦਰਬਾਰ ਸਾਹਿਬ ਤੋਂ ਇਸ ਦੇ ਪ੍ਰਸਾਰਨ ਦੇ ਪ੍ਰਬੰਧ, ਮਰਯਾਦਾ ਅਤੇ ਸਤਿਕਾਰ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਿੱਖ ਸੰਸਥਾ ਕੋਲ ਹੈ। ਉਨ੍ਹਾਂ ਮੁਤਾਬਕ ਕੋਈ ਵੀ ਚੈਨਲ ਜਾਂ ਸੰਸਥਾ ਜੇਕਰ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ SGPC ਤੋਂ ਲੋੜੀਂਦੀ ਮਨਜ਼ੂਰੀ ਹਾਸਲ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਬਿਨਾਂ ਇਜਾਜ਼ਤ ਕਿਸੇ ਧਿਰ ਵੱਲੋਂ ਆਪਣੇ ਪੱਧਰ &rsquoਤੇ ਪ੍ਰਸਾਰਨ ਸ਼ੁਰੂ ਕਰਨਾ ਠੀਕ ਨਹੀਂ ਹੈ। ਇਸ ਮਾਮਲੇ ਵਿੱਚ ਨਿਯਮਾਂ ਅਤੇ ਸੰਸਥਾਗਤ ਫੈਸਲਿਆਂ ਦੀ ਪਾਲਣਾ ਹੋਣੀ ਚਾਹੀਦੀ ਹੈ।

SGPC ਵੱਲੋਂ ਆਪਣੇ ਅਧਿਕਾਰਤ ਪ੍ਰਸਾਰਨ ਚੈਨਲ ਨੂੰ ਸ਼ੁਰੂ ਕਰਨ ਦੀ ਯੋਜਨਾ ਬਾਰੇ ਜਥੇਦਾਰ ਨੇ ਕਿਹਾ ਕਿ ਇਸ ਸਬੰਧੀ ਮਨਜ਼ੂਰੀ ਲਈ ਕੇਂਦਰ ਸਰਕਾਰ ਕੋਲ ਮਾਮਲਾ ਭੇਜਿਆ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਜਲਦ ਫੈਸਲਾ ਲਿਆ ਜਾਵੇ, ਤਾਂ ਜੋ ਅਧਿਕਾਰਤ ਚੈਨਲ ਸ਼ੁਰੂ ਕਰਨ ਦੀ ਪ੍ਰਕਿਰਿਆ ਅੱਗੇ ਵਧ ਸਕੇ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨੂੰ ਪਰੋਲ ਦਿੱਤੇ ਜਾਣ ਦੇ ਮੁੱਦੇ &rsquoਤੇ ਵੀ ਗੱਲ ਕੀਤੀ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮੁਲਾਕਾਤ ਕਰਨ ਲਈ ਪਰੋਲ ਦੇਣ ਦੀ ਮੰਗ ਰੱਖੀ।

ਉਨ੍ਹਾਂ ਕਿਹਾ ਕਿ ਮਾਂ ਅਤੇ ਪੁੱਤਰ ਦੀ ਮੁਲਾਕਾਤ ਮਨੁੱਖੀ ਪੱਖ ਤੋਂ ਬਹੁਤ ਮਹੱਤਵਪੂਰਨ ਹੈ। ਜਥੇਦਾਰ ਨੇ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਰਕਾਰਾਂ ਦੀ ਨੀਤੀ &rsquoਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਾਰੇ ਮਾਮਲਿਆਂ ਵਿੱਚ ਇਕਸਾਰ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।

ਅਖੀਰ ਵਿੱਚ ਉਨ੍ਹਾਂ ਸਮੁੱਚੇ ਸਿੱਖ ਪੰਥ ਨੂੰ ਨਿਸ਼ਾਨ ਸਾਹਿਬ ਦੀ ਛਤਰ-ਛਾਇਆ ਹੇਠ ਇਕਜੁੱਟ ਹੋ ਕੇ ਪੰਥ ਦੀ ਚੜ੍ਹਦੀ ਕਲਾ ਅਤੇ ਭਲਾਈ ਲਈ ਕੰਮ ਕਰਨ ਦੀ ਅਪੀਲ ਕੀਤੀ।