🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਗੌਤਮ ਅਡਾਨੀ ਨੂੰ ਅਮਰੀਕੀ ਅਦਾਲਤ ਤੋਂ ਵੱਡੀ ਰਾਹਤ, ਅਪਰਾਧਿਕ ਕੇਸ ਹੋਇਆ ਖਾਰਜ

📅 Published: 11 Aug 2026 06:04 am • 👁️ Views: 33
ਗੌਤਮ ਅਡਾਨੀ ਨੂੰ ਅਮਰੀਕੀ ਅਦਾਲਤ ਤੋਂ ਵੱਡੀ ਰਾਹਤ, ਅਪਰਾਧਿਕ ਕੇਸ ਹੋਇਆ ਖਾਰਜ
ਨਿਊਯਾਰਕ/ਨਵੀਂ ਦਿੱਲੀ, : ਅਮਰੀਕਾ ਦੀ ਇੱਕ ਅਦਾਲਤ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਤੇ ਅਡਾਨੀ ਗ੍ਰੀਨ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਵਿਨੀਤ ਜੈਨ ਖ਼ਿਲਾਫ਼ ਚੱਲ ਰਹੇ ਕਥਿਤ ਧੋਖਾਧੜੀ ਅਤੇ ਰਿਸ਼ਵਤਖੋਰੀ ਨਾਲ ਸਬੰਧਤ ਅਪਰਾਧਿਕ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ। ਈਸਟਰਨ ਡਿਸਟ੍ਰਿਕਟ ਆਫ਼ ਨਿਊਯਾਰਕ ਦੀ

ਨਿਊਯਾਰਕ/ਨਵੀਂ ਦਿੱਲੀ, : ਅਮਰੀਕਾ ਦੀ ਇੱਕ ਅਦਾਲਤ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਤੇ ਅਡਾਨੀ ਗ੍ਰੀਨ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਵਿਨੀਤ ਜੈਨ ਖ਼ਿਲਾਫ਼ ਚੱਲ ਰਹੇ ਕਥਿਤ ਧੋਖਾਧੜੀ ਅਤੇ ਰਿਸ਼ਵਤਖੋਰੀ ਨਾਲ ਸਬੰਧਤ ਅਪਰਾਧਿਕ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ।

ਈਸਟਰਨ ਡਿਸਟ੍ਰਿਕਟ ਆਫ਼ ਨਿਊਯਾਰਕ ਦੀ ਜ਼ਿਲ੍ਹਾ ਅਦਾਲਤ ਦੇ ਜੱਜ ਨਿਕੋਲਸ ਗਾਰੌਫਿਸ ਨੇ ਅਮਰੀਕੀ ਨਿਆਂ ਵਿਭਾਗ ਵੱਲੋਂ ਕੇਸ ਵਾਪਸ ਲੈਣ ਲਈ ਦਾਇਰ ਕੀਤੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ। ਮਾਮਲਾ &lsquowith prejudice&rsquo ਖਾਰਜ ਹੋਣ ਕਾਰਨ ਇਸੇ ਦੋਸ਼ਾਂ ਦੇ ਆਧਾਰ &rsquoਤੇ ਮੌਜੂਦਾ ਅਪਰਾਧਿਕ ਕਾਰਵਾਈ ਨੂੰ ਮੁੜ ਸ਼ੁਰੂ ਕਰਨ ਦਾ ਰਸਤਾ ਬੰਦ ਹੋ ਗਿਆ ਹੈ।

ਇਹ ਕਾਨੂੰਨੀ ਮਾਮਲਾ ਨਵੰਬਰ 2024 ਵਿੱਚ ਸਾਹਮਣੇ ਆਇਆ ਸੀ। ਉਸ ਸਮੇਂ ਅਮਰੀਕੀ ਵਕੀਲਾਂ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਅਡਾਨੀ ਗਰੁੱਪ ਨਾਲ ਜੁੜੇ ਅਧਿਕਾਰੀਆਂ ਨੇ ਭਾਰਤ ਵਿੱਚ ਸੌਰ ਊਰਜਾ ਪ੍ਰਾਜੈਕਟਾਂ ਦੇ ਠੇਕੇ ਹਾਸਲ ਕਰਨ ਲਈ ਸਰਕਾਰੀ ਅਧਿਕਾਰੀਆਂ ਨੂੰ ਕਥਿਤ ਤੌਰ &rsquoਤੇ ਲਗਭਗ 250 ਮਿਲੀਅਨ ਅਮਰੀਕੀ ਡਾਲਰ ਦੀ ਰਿਸ਼ਵਤ ਦੇਣ ਦੀ ਯੋਜਨਾ ਬਣਾਈ ਸੀ।

ਅਡਾਨੀ ਗਰੁੱਪ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਰੱਦ ਕੀਤਾ ਸੀ। ਹੁਣ ਅਮਰੀਕੀ ਨਿਆਂ ਵਿਭਾਗ ਨੇ ਅਦਾਲਤ ਵਿੱਚ ਕੇਸ ਨੂੰ ਅੱਗੇ ਨਾ ਵਧਾਉਣ ਦੀ ਮੰਗ ਕੀਤੀ। ਵਿਭਾਗ ਵੱਲੋਂ ਅਧਿਕਾਰ ਖੇਤਰ ਨਾਲ ਜੁੜੇ ਸਵਾਲਾਂ, ਸਬੂਤ ਇਕੱਠੇ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਮਾਮਲੇ ਦੇ ਭਾਰਤ ਨਾਲ ਮੁੱਖ ਤੌਰ &rsquoਤੇ ਸਬੰਧਤ ਹੋਣ ਸਮੇਤ ਕਈ ਕਾਰਨਾਂ ਦਾ ਹਵਾਲਾ ਦਿੱਤਾ ਗਿਆ।

ਨਿਆਂ ਵਿਭਾਗ ਨੇ ਇਹ ਵੀ ਕਿਹਾ ਕਿ ਮਾਮਲੇ ਨਾਲ ਸਬੰਧਤ ਕੁਝ ਪਹਿਲੂਆਂ ਦੀ ਭਾਰਤ ਵਿੱਚ ਪਹਿਲਾਂ ਹੀ ਜਾਂਚ ਜਾਂ ਸਮੀਖਿਆ ਕੀਤੀ ਜਾ ਚੁੱਕੀ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਵਿਭਾਗ ਨੇ ਦਲੀਲ ਦਿੱਤੀ ਕਿ ਕੇਸ ਨੂੰ ਅੱਗੇ ਵਧਾਉਣਾ ਨਿਆਂ ਦੇ ਹਿੱਤ ਵਿੱਚ ਨਹੀਂ ਹੋਵੇਗਾ।

ਅਦਾਲਤ ਦੇ ਫੈਸਲੇ ਤੋਂ ਬਾਅਦ ਗੌਤਮ ਅਡਾਨੀ ਨੇ ਕਿਹਾ ਕਿ ਉਨ੍ਹਾਂ ਦਾ ਸੱਚ ਅਤੇ ਕਾਨੂੰਨ ਦੇ ਰਾਜ ਵਿੱਚ ਵਿਸ਼ਵਾਸ ਹਮੇਸ਼ਾ ਕਾਇਮ ਰਿਹਾ ਹੈ। ਕੇਸ ਦੇ ਖਾਰਜ ਹੋਣ ਨਾਲ ਅਡਾਨੀ ਅਤੇ ਹੋਰ ਦੋਸ਼ੀਆਂ ਖ਼ਿਲਾਫ਼ ਅਮਰੀਕਾ ਵਿੱਚ ਚੱਲ ਰਹੀ ਇਹ ਅਪਰਾਧਿਕ ਕਾਰਵਾਈ ਸਮਾਪਤ ਹੋ ਗਈ ਹੈ।