🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਬਿਕਰਮ ਸਿੰਘ ਮਜੀਠੀਆ ਵੱਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ

📅 Published: 13 Aug 2026 11:51 am • 👁️ Views: 20
ਬਿਕਰਮ ਸਿੰਘ ਮਜੀਠੀਆ ਵੱਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਹਾਰਾਸ਼ਟਰ ਦੇ ਨਾਂਦੇੜ ਗੁਰਦੁਆਰੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਮਾਮਲੇ ਦੀ ਤੁਰੰਤ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਮੁੱਖ ਸਿੱਖ ਧਾਰਮਿਕ ਅਸਥਾਨ ਦੇ ਅੰਦਰ ਕਿਸੇ ਉੱਤੇ ਵੀ ਹਮਲਾ ਹੋਣਾ ਬੇਹੱਦ ਚਿੰਤਾਜਨਕ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਹਾਰਾਸ਼ਟਰ ਦੇ ਨਾਂਦੇੜ ਗੁਰਦੁਆਰੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ &rsquoਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਮਾਮਲੇ ਦੀ ਤੁਰੰਤ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਮੁੱਖ ਸਿੱਖ ਧਾਰਮਿਕ ਅਸਥਾਨ ਦੇ ਅੰਦਰ ਕਿਸੇ ਉੱਤੇ ਵੀ ਹਮਲਾ ਹੋਣਾ ਬੇਹੱਦ ਚਿੰਤਾਜਨਕ ਹੈ।

ਮਜੀਠੀਆ ਨੇ ਚਿੰਤਾ ਪ੍ਰਗਟਾਈ ਕਿ ਸੁਖਬੀਰ ਬਾਦਲ 'ਤੇ ਕਿਸੇ ਵੱਡੇ ਸਿੱਖ ਧਾਰਮਿਕ ਅਸਥਾਨ ਉੱਤੇ ਇਹ ਦੂਜਾ ਹਮਲਾ ਹੈ ਕਿਉਂਕਿ ਦਸੰਬਰ 2024 ਵਿੱਚ ਵੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਾਰਾਇਣ ਸਿੰਘ ਚੌੜਾ ਨੇ ਉਨ੍ਹਾਂ 'ਤੇ ਗੋਲੀ ਚਲਾਈ ਸੀ।