🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਇਕਬਾਲ ਸਿੰਘ ਝੂੰਦਾਂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ

📅 Published: 13 Aug 2026 11:52 am • 👁️ Views: 21
ਇਕਬਾਲ ਸਿੰਘ ਝੂੰਦਾਂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ
ਲਗਪਗ ਤਿੰਨ ਹਫ਼ਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਹਮਾਇਤ ਦੇਣ ਦਾ ਐਲਾਨ ਕਰਨ ਵਾਲੇ ਇਕਬਾਲ ਸਿੰਘ ਝੂੰਦਾ ਨੇ ਅੱਜ ਇੱਥੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਹ ਸ਼ਮੂਲੀਅਤ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਪਾਰਟੀ ਦੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਹੋਈ। ਝੂੰਦਾ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਹਨ। ਉਹ 2024 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਵੀ ਸਨ।