🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਗੁਰਸਿਮਰਨ ਮੰਡ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ-ਅੰਬਾਲਾ ਕੌਮੀ ਮਾਰਗ ਜਾਮ

📅 Published: 13 Aug 2026 11:52 am • 👁️ Views: 20
ਗੁਰਸਿਮਰਨ ਮੰਡ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ-ਅੰਬਾਲਾ ਕੌਮੀ ਮਾਰਗ ਜਾਮ
ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸ ’ਤੇ ਹਮਲੇ ਦੇ ਦੋਸ਼ ਹੇਠ ਕਾਰਵਾਈ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੀਰਵਾਰ ਨੂੰ ਅੰਬਾਲਾ ਵਿੱਚ ਸਿੱਖ ਸੰਗਤ ਵੱਲੋਂ ਦਿੱਲੀ-ਅੰਬਾਲਾ ਕੌਮੀ ਮਾਰਗ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਸਥਿਤੀ ਤਣਾਅਪੂਰਨ ਹੋਣ ’ਤੇ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।

ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸ &rsquoਤੇ ਹਮਲੇ ਦੇ ਦੋਸ਼ ਹੇਠ ਕਾਰਵਾਈ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੀਰਵਾਰ ਨੂੰ ਅੰਬਾਲਾ ਵਿੱਚ ਸਿੱਖ ਸੰਗਤ ਵੱਲੋਂ ਦਿੱਲੀ-ਅੰਬਾਲਾ ਕੌਮੀ ਮਾਰਗ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਸਥਿਤੀ ਤਣਾਅਪੂਰਨ ਹੋਣ &rsquoਤੇ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।

ਸਿੱਖ ਸੰਗਤ ਨੇ ਪਹਿਲਾਂ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਮੀਟਿੰਗ ਕੀਤੀ। ਇਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਮਗਰੋਂ ਵੱਡੀ ਗਿਣਤੀ ਵਿੱਚ ਲੋਕ ਅੰਬਾਲਾ-ਨਾਰਾਇਣਗੜ੍ਹ ਰੋਡ &rsquoਤੇ ਪਹੁੰਚ ਗਏ। ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਵੱਲੋਂ ਰਸਤਾ ਜਾਮ ਕਰ ਦਿੱਤਾ ਗਿਆ। ਬਾਅਦ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਦਿੱਲੀ-ਅੰਬਾਲਾ ਕੌਮੀ ਮਾਰਗ &rsquoਤੇ ਜੱਗੀ ਸਿਟੀ ਸੈਂਟਰ ਸਾਹਮਣੇ ਧਰਨਾ ਲਾ ਕੇ ਬੈਠ ਗਈ।