🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

‘ਜੇਕਰ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ ਸੰਦੇਸ਼

📅 Published: 13 Aug 2026 12:01 pm • 👁️ Views: 20
‘ਜੇਕਰ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ ਸੰਦੇਸ਼
ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ, ਰੱਬ ਨਾ ਕਰੇ ਕਿ ਜੇਕਰ ਮੇਰੀ ਮਾਂ ਨੂੰ ਕੁਝ ਹੁੰਦਾ ਤਾਂ ਉਸ ਸਮੇਂ ਵੀ ਮੈਂ ਇੱਕ ਦਿਨ ਦੀ ਪੈਰੋਲ ‘ਤੇ ਨਹੀਂ ਆਉਣਾ ਤਾਂ ਸਿੱਖ ਕੌਮ ਹੀ ਮੇਰੀ ਮਾਂ ਨੂੰ ਸੰਭਾਲੇਗੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ, ਰੱਬ ਨਾ ਕਰੇ ਕਿ ਜੇਕਰ ਮੇਰੀ ਮਾਂ ਨੂੰ ਕੁਝ ਹੁੰਦਾ ਤਾਂ ਉਸ ਸਮੇਂ ਵੀ ਮੈਂ ਇੱਕ ਦਿਨ ਦੀ ਪੈਰੋਲ &lsquoਤੇ ਨਹੀਂ ਆਉਣਾ ਤਾਂ ਸਿੱਖ ਕੌਮ ਹੀ ਮੇਰੀ ਮਾਂ ਨੂੰ ਸੰਭਾਲੇਗੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਭਗਵੰਤ ਮਾਨ ਨੇ ਰਾਜਪਾਲ ਕੋਲ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦਾ ਮੁੱਦਾ ਚੁੱਕਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਇਸ ਲਈ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ਉੱਤੇ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ, ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵੀ ਰਾਜਪਾਲ ਮੁਲਾਕਾਤ ਕਰਕੇ ਇਸ ਮੁੱਦੇ &lsquoਤੇ ਗੱਲ ਕੀਤੀ।

ਦੂਜੇ ਪਾਸੇ ਸੂਤਰਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਦੀ ਜਾਂਚ ਰਿਪੋਰਟ ਪੀ.ਜੀ.ਆਈ. (PGI) ਦੇ ਡਾਕਟਰਾਂ ਦੀ ਟੀਮ ਜ਼ਰੀਏ ਮੰਗਵਾ ਲਈ ਗਈ ਹੈ। ਇਸ ਟੀਮ ਕੋਲ ਹਵਾਰਾ ਦੀ ਮਾਤਾ ਨੇ ਆਪਣੀ ਅੰਤਿਮ ਇੱਛਾ ਦਾ ਜ਼ਾਹਿਰ ਕੀਤੀ ਹੈ ਅਤੇ ਉਹ ਆਪਣੇ ਪੁੱਤਰ ਨੂੰ ਅਖ਼ੀਰਲੇ ਸਮੇਂ ਤੋਂ ਪਹਿਲਾਂ ਮਿਲਣਾ ਚਾਹੁੰਦੀ ਹੈ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ।

ਉਥੇ ਹੀ ਅੱਜ ਪਾਲ ਸਿੰਘ ਫ਼ਰਾਂਸ ਪਿੰਡ ਹਵਾਰਾ ਭਾਈ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ। ਉਨ੍ਹਾਂ ਨੇ ਹਵਾਰਾ ਦੀ ਬਿਮਾਰ ਮਾਤਾ ਦਾ ਹਾਲ ਜਾਣਿਆ। ਇਸ ਦੌਰਾਨ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਹਾਲਤ ਬਹੁਤ ਗੰਭੀਰ ਹੈ। ਹਰ ਮਾਂ ਦੀ ਇੱਛਾ ਹੁੰਦੀ ਹੈ ਕਿ ਉਹ ਦੁਨੀਆ ਤੋਂ ਜਾਣ ਤੋਂ ਪਹਿਲਾਂ ਆਪਣੇ ਬੱਚੇ ਨੂੰ ਗੱਲ ਨਾਲ ਲਗਾਵੇ।&rdquo ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਬਿਮਾਰ ਹਨ ਅਤੇ ਉਹ ਜੇਲ੍ਹ ਵਿੱਚ ਬੰਦ ਆਪਣ ਪੁੱਤਰ ਨੂੰ ਮਿਲਣ ਦੀ ਆਸ ਵਿੱਚ ਹਨ।